BTV BROADCASTING

ਕੈਨੇਡਾ ਤੋਂ ਬਾਹਰ ਪੈਦਾ ਹੋਏ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ

ਕੈਨੇਡਾ ਤੋਂ ਬਾਹਰ ਪੈਦਾ ਹੋਏ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ

ਕੈਨੇਡਾ ਦੇ ਵਿੱਚ ਇਕ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ਰਾਹੀਂ ਕੈਨੇਡਾ ਦੇ ਮੂਲ ਨਿਵਾਸੀ ਦੇ ਬੱਚੇ ਦਾ ਜਨਮ ਜਿੱਥੇ ਮਰਜ਼ੀ ਹੋਇਆ ਹੋਵੇ, ਉਸ ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਇਸ ਦੇ ਲਈ ਮੰਤਰੀ ਮਾਰਕ ਮਿਲਰ ਨੇ ਵੀਰਵਾਰ ਨੂੰ ਬਿੱਲ ਪੇਸ਼ ਕੀਤਾ ਅਤੇ ਕਿਹਾ, ਇਹ ਬਿੱਲ ਦੇਸ਼ ਦੀ ਨਾਗਰਿਕਤਾ ਦੇ ਮਾਪਦੰਡਾਂ ਵਿੱਚ ਸੋਧ ਕਰੇਗਾ, ਜਿਸ ਨਾਲ ਵਿਦੇਸ਼ਾਂ ਵਿੱਚ ਜੰਮੇ ਕੈਨੇਡੀਅਨਾਂ ਨੂੰ ਨਾਗਰਿਕਤਾ ਦਿੱਤੀ ਜਾ ਸਕੇਗੀ, ਭਾਵੇਂ ਉਨ੍ਹਾਂ ਦੇ ਬੱਚੇ ਕੈਨੇਡਾ ਤੋਂ ਬਾਹਰ ਪੈਦਾ ਹੋਏ ਹੋਣ।

ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਿੱਚ ਇੱਕ ਸ਼ਰਤ ਹੋਵੇਗੀ। ਸ਼ਰਤ ਇਹ ਹੈ ਕਿ ਮਾਤਾ-ਪਿਤਾ ਨੂੰ ਆਪਣੇ ਬੱਚੇ ਦੇ ਜਨਮ ਜਾਂ ਗੋਦ ਲੈਣ ਤੋਂ ਪਹਿਲਾਂ ਇਹ ਦਿਖਾਉਣਾ ਹੋਵੇਗਾ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਘੱਟੋ-ਘੱਟ 3 ਸਾਲ ਬਿਤਾਏ ਹਨ। 2009 ਵਿੱਚ ਬਣਾਏ ਗਏ ਇੱਕ ਕਾਨੂੰਨ ਦੇ ਅਨੁਸਾਰ, ਵਿਦੇਸ਼ੀ ਮੂਲ ਦੇ ਕੈਨੇਡੀਅਨ ਸਿਰਫ਼ ਕੈਨੇਡਾ ਵਿੱਚ ਆਪਣੇ ਬੱਚਿਆਂ ਨੂੰ ਨਾਗਰਿਕਤਾ ਦੇ ਸਕਦੇ ਹਨ।

Related Articles

Leave a Reply