ਆਪਣੇ ਗੀਤਾਂ ਨਾਲ ਦੁਨੀਆ ਭਰ ‘ਚ ਹਲਚਲ ਪੈਦਾ ਕਰਨ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ। ਮੂਸੇਵਾਲਾ ਦੇ ਸਰੀਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ ਪਰ ਉਹ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਕਤਲ ਦੇ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਕਤਲ ਨਾਲ ਜੁੜੀਆਂ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਬਾਰੇ ਅਜੇ ਤੱਕ ਲੋਕਾਂ ਨੂੰ ਪਤਾ ਨਹੀਂ ਹੈ।
ਇਹ ਕਤਲ 29 ਮਈ ਨੂੰ ਹੋਇਆ ਸੀ
ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ। ਪਰ ਮੁਲਜ਼ਮ ਨੇ ਇਸ ਤੋਂ ਪਹਿਲਾਂ ਵੀ ਉਸ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮਾਂ ਨੇ 27 ਮਈ 2022 ਨੂੰ ਮਾਨਸਾ ਦੇ ਬਜ਼ਾਰ ਵਿੱਚ ਮੂਸੇਵਾਲਾ ਦੀਆਂ ਗੱਡੀਆਂ ਦਾ ਪਿੱਛਾ ਕੀਤਾ ਸੀ, ਪਰ ਰਾਹ ਭੁੱਲ ਜਾਣ ਕਾਰਨ ਉਹ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋ ਸਕੇ।