ਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ 1 ਜੂਨ ਨੂੰ ਮੁਕੰਮਲ ਹੋ ਗਈ ਹੈ। ਅੱਜ 4 ਜੂਨ ਨੂੰ ਦੇਸ਼ ਭਰ ਦੀਆਂ ਸੀਟਾਂ ਦੇ ਨਾਲ-ਨਾਲ ਫਤਹਿਗੜ ਸਾਹਿਬ ਲੋਕ ਸਭਾ ਸੀਟ ਦੇ ਨਤੀਜੇ ਆ ਰਹੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾ ਰਹੀ ਹੈ
ਉਮੀਦਵਾਰਾਂ ਦੀ ਗੱਲ ਕਰੀਏ ਤਾਂ ਇੱਥੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ, ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ,ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਭਾਜਪਾ ਉਮੀਦਵਾਰ ਗੇਜਾ ਰਾਮ ਵਿਚ ਮੁਕਾਬਲਾ ਸੀ। ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ । ਜਿਸ ਤੋਂ ਬਾਅਦ ਦੁਪਹਿਰ 1:30 PM ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਗਈ।