BTV BROADCASTING

Watch Live

ਮੋਹਾਲੀ ‘ਚ ਵਾਪਰੀ ਵੱਡੀ ਘਟਨਾ, ਦਿਨ ਦਿਹਾੜੇ ਕੁੜੀ ਦਾ ਹੋਇਆ ਕਤਲ

ਮੋਹਾਲੀ ‘ਚ ਵਾਪਰੀ ਵੱਡੀ ਘਟਨਾ, ਦਿਨ ਦਿਹਾੜੇ ਕੁੜੀ ਦਾ ਹੋਇਆ ਕਤਲ

ਮੁਹਾਲੀ ਦੇ ਫੇਜ਼ ਪੰਜ ਸਾਹਮਣੇ ਉਦਯੋਗਿਕ ਖੇਤਰ ਨੇੜੇ ਮੁੱਖ ਸੜਕ ‘ਤੇ ਸ਼ਰੇਆਮ ਇਕ ਨੌਜਵਾਨ ਵੱਲੋਂ ਲੜਕੀ ਨੂੰ ਤਲਵਾਰ ਨਾਲ ਅੰਨ੍ਹੇਵਾਹ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਕੈਦ ਹੋ ਗਈ। ਪ੍ਰਤੱਖ ਦਰਸ਼ੀ ਅਨੁਸਾਰ ਸਵੇਰੇ ਫੇਜ਼ ਪੰਜ ਸਥਿਤ ਗੁਰਦੁਆਰਾ ਸਾਹਿਬ ਨੇੜੇ ਮੁੱਖ ਸੜਕ ‘ਤੇ ਇਕ ਲੜਕੀ ਨੂੰ ਨੌਜਵਾਨ ਨੇ ਘੇਰ ਲਿਆ ਤੇ ਤਲਵਾਰ ਨਾਲ ਲਗਾਤਾਰ ਕਈ ਵਾਰ ਕੀਤੇ ਜਿਸ ਕਾਰਨ ਲੜਕੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ। ਲੋਕਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਨੁਸਾਰ ਲੜਕੀ ਦੀ ਮੌਤ ਹੋ ਚੁੱਕੀ ਹੈ,ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply