BTV BROADCASTING

ਵੈਸ਼ਨੋ ਦੇਵੀ ਬੱਸ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਦੇ ਵੱਡੇ ਖੁਲਾਸੇ

ਵੈਸ਼ਨੋ ਦੇਵੀ ਬੱਸ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਦੇ ਵੱਡੇ ਖੁਲਾਸੇ

ਜੰਮੂ-ਕਸ਼ਮੀਰ ਦੇ ਰਿਆਸੀ ‘ਚ ਵੈਸ਼ਨੋ ਦੇਵੀ ਸ਼ਰਧਾਲੂਆਂ ਦੀ ਬੱਸ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਜਾਂਚ ਏਜੰਸੀਆਂ ਮੁਤਾਬਕ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਖਾਈਗਲ ਪਿੰਡ ਵਿੱਚ ਤਿੰਨ ਮਹੀਨੇ ਪਹਿਲਾਂ ਹਮਲੇ ਦੀ ਸਾਜ਼ਿਸ਼ ਰਚੀ ਗਈ ਸੀ। ਮਾਰੇ ਗਏ ਦੋ ਅੱਤਵਾਦੀਆਂ ਅਬਦੁਲ ਵਹਾਬ ਅਤੇ ਸਨਮ ਜ਼ਫਰ ਦੇ ਨਾਲ ਸੋਪੋਰ ਵਿੱਚ 300 ਤੋਂ 400 ਜੇਹਾਦੀ ਇਕੱਠੇ ਹੋਏ ਸਨ। ਇਸ ਇਕੱਠ ਵਿੱਚ ਭਾਰਤ ਵਿਰੁੱਧ ਜਲਦ ਹੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਸੱਦਾ ਦਿੱਤਾ ਗਿਆ।

ਰਿਆਸੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਤਿੰਨ ਸਾਲ ਪਹਿਲਾਂ ਪਾਕਿਸਤਾਨ ਪੀਓਕੇ ਦੇ ਇੱਕ ਪਿੰਡ ਵਿੱਚ ਰਚੀ ਗਈ ਸੀ। ਇਹ ਹਮਲਾ 9 ਜੂਨ ਨੂੰ ਹੋਇਆ ਸੀ। ਅੱਤਵਾਦੀਆਂ ਨੇ ਸ਼ਿਵਖੋੜੀ ਤੋਂ ਕਟੜਾ ਜਾ ਰਹੀ ਬੱਸ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਇਸ ਹਮਲੇ ‘ਚ 10 ਸ਼ਰਧਾਲੂ ਮਾਰੇ ਗਏ ਸਨ ਜਦਕਿ 33 ਹੋਰ ਜ਼ਖਮੀ ਹੋ ਗਏ ਸਨ। ਕਸ਼ਮੀਰ ਵਿੱਚ ਮਾਰੇ ਗਏ ਅੱਤਵਾਦੀ ਅਬਦੁਲ ਵਹਾਬ ਦੇ ਵਾਰਸਾਂ ਵੱਲੋਂ ਪੱਤਰ ਪੜ੍ਹ ਕੇ ਨੌਜਵਾਨਾਂ ਨੂੰ ਭਾਰਤ ਖ਼ਿਲਾਫ਼ ਜੇਹਾਦ ਦਾ ਸੱਦਾ ਦਿੱਤਾ ਗਿਆ। ਇਹ ਮੀਟਿੰਗ ਆਈਐਸਆਈ ਦੇ ਇਸ਼ਾਰੇ ’ਤੇ ਸੱਦੀ ਗਈ ਸੀ।

Related Articles

Leave a Reply