BTV BROADCASTING

Watch Live

ਸੀਐਮ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ PM MODI

ਸੀਐਮ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ PM MODI

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪੀਐਮ ਮੋਦੀ ਨੇ ਨਾਇਡੂ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਕਈ ਫਿਲਮੀ ਸਿਤਾਰਿਆਂ ਨੇ ਵੀ ਸਮਾਗਮ ‘ਚ ਸ਼ਿਰਕਤ ਕੀਤੀ। ਆਂਧਰਾ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜਨਸੇਨਾ ਪਾਰਟੀ ਦੇ ਮੁਖੀ ਅਤੇ ਦੱਖਣੀ ਅਦਾਕਾਰ ਪਵਨ ਕਲਿਆਣ ਵੀ ਉੱਥੇ ਪੁੱਜੇ। ਇਸ ਦੌਰਾਨ ਪੀਐਮ ਮੋਦੀ ਨੇ ਉਨ੍ਹਾਂ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ।

ਅੱਜ 13 ਜੂਨ ਬੁੱਧਵਾਰ ਨੂੰ ਵਿਜੇਵਾੜਾ ਵਿੱਚ ਸੀਐਮ ਨਾਡੂ ਦਾ ਸਹੁੰ ਚੁੱਕ ਸਮਾਗਮ ਹੋਇਆ। ਇਸ ਵਿੱਚ ਪੀਐਮ ਮੋਦੀ ਸਮੇਤ ਕਈ ਸਿਆਸੀ ਹਸਤੀਆਂ ਨੇ ਸ਼ਿਰਕਤ ਕੀਤੀ। ਉੱਥੇ ਫਿਲਮੀ ਸਿਤਾਰੇ ਵੀ ਪਹੁੰਚੇ। ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਅਭਿਨੇਤਾ ਅਤੇ ਪਵਨ ਕਲਿਆਣ ਦੇ ਭਰਾ ਚਿਰੰਜੀਵੀ ਵੀ ਨਜ਼ਰ ਆਏ। ਸਮਾਰੋਹ ਦੌਰਾਨ ਸੀਐਮ ਨਯੂਦ ਅਤੇ ਪਵਨ ਕਲਿਆਣ ਨੇ ਰਾਮਲਲਾ ਦੀ ਮੂਰਤੀ ਭੇਂਟ ਕਰਕੇ ਪੀਐਮ ਮੋਦੀ ਨੂੰ ਸਨਮਾਨਿਤ ਕੀਤਾ।

Related Articles

Leave a Reply