BTV BROADCASTING

ਕੈਨੇਡਾ: ਸਤਿਕਾਰ ਕਮੇਟੀ ਕੈਨੇਡਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

ਕੈਨੇਡਾ: ਸਤਿਕਾਰ ਕਮੇਟੀ ਕੈਨੇਡਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

ਸਰੀ: ਸਤਿਕਾਰ ਕਮੇਟੀ ਕਨੇਡਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਹਫਤਾਵਾਰੀ ਮੁਜ਼ਾਹਰੇ ਰਾਹੀਂ ਭਾਰਤ ਸਰਕਾਰ ਰੋਸ ਪ੍ਰਗਟ ਕਰਨ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਇਸ ਮੁਜ਼ਾਹਰੇ ਵਿਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਤਿਕਾਰ ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਇਹ ਘੋਰ ਬੇਇਨਸਾਫੀ ਹੈ ਕਿ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦੀ ਬਣਾਏ ਸਿੰਘ ਨਿਆਂ ਪਾਲਿਕਾ ਵੱਲੋਂ ਦਿੱਤੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਤਿਕਾਰ ਕਮੇਟੀ ਵੱਲੋਂ ਰੋਸ ਮੁਜ਼ਾਹਰਾ ਜਾਰੀ ਰਹੇਗਾ। ਉਨ੍ਹਾਂ ਸਤਿਕਾਰ ਕਮੇਟੀ ਵੱਲੋਂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਇਸ ਮੁਜ਼ਾਹਰੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਤਿਕਾਰ ਕਮੇਟੀ ਦੇ ਆਗੂ ਕੁਲਦੀਪ ਸਿੰਘ ਸੇਖੋ ਨੇ ਇਹ ਵੀ ਦੱਸਿਆ ਹੈ ਕਿ ਇਸ ਮੌਕੇ ਪਹੁੰਚੀ ਸੰਗਤ ਵੱਲੋਂ ਲੋਕ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ‘ਤੇ ਸ਼ੁਕਰਾਨਾ ਕੀਤਾ ਗਿਆ ਅਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਗਈ।

Related Articles

Leave a Reply