BTV BROADCASTING

Watch Live

ਤਰਨਤਾਰਨ: ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ

ਤਰਨਤਾਰਨ: ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ

ਤਰਨਤਾਰਨ, 20 ਜੂਨ 2024 ਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦ ਤਲਾਸ਼ੀ ਅਭਿਆਨ ਦੌਰਾਨ ਪਿੰਡ ਮਸਤਗੜ੍ਹ ਦੇ ਇੱਕ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀ ਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮਸਤਗੜ੍ਹ ਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਦੀ ਹਰਕਤ ਦਿਖਾਈ ਦਿੱਤੀ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਖੇਮਕਰਨ ਵਿਖੇ ਮੁਕਦਮਾ ਦਰਜ ਕਰਕੇ ਬੀਐਸਐਫ ਅਤੇ ਖੇਮਕਰਨ ਪੁਲਿਸ ਵੱਲੋਂ ਪਿੰਡ ਮਸਤਗੜ ਦੇ ਖੇਤਾਂ ਵਿੱਚ ਇੱਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਅਤੇ ਇਸ ਦੌਰਾਨ ਉਹਨਾਂ ਨੂੰ ਕਿਸਾਨ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਡੀਐਸਪੀ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੌਰਾਨ ਖੇਤਾਂ ਵਿੱਚ ਸਰਚ ਆਪਰੇਸ਼ਨ ਵੀ ਕੀਤਾ ਗਿਆ। ਪਰ ਕੋਈ ਵੀ ਨਸ਼ੇ ਜਾਂ ਹੋਰ ਕੋਈ ਗੈਰ ਕਾਨੂੰਨੀ ਚੀਜ਼ ਬਰਾਮਦ ਨਹੀਂ ਹੋਈ ਹੈ। ਫਿਲਹਾਲ ਇਲਾਕੇ ਵਿੱਚ ਸਰਚ ਅਭਿਆਨ ਚਾਲੂ ਹੈ। 

Related Articles

Leave a Reply