BTV BROADCASTING

Yog Girl: ਅਰਚਨਾ ਮਕਵਾਣਾ ਦੀਆਂ ਵਧੀਆਂ ਹੋਰ ਮੁਸ਼ਕਿਲਾਂ,ਜਾਣੋ ਪੂਰੀ ਜਾਣਕਾਰੀ

Yog Girl: ਅਰਚਨਾ ਮਕਵਾਣਾ ਦੀਆਂ ਵਧੀਆਂ ਹੋਰ ਮੁਸ਼ਕਿਲਾਂ,ਜਾਣੋ ਪੂਰੀ ਜਾਣਕਾਰੀ

ਅੰਮ੍ਰਿਤਸਰ: ਯੋਗ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮਿਲੀ ਖਬਰ ਮੁਤਾਬਕ ਅੰਮ੍ਰਿਤਸਰ ਪੁਲਸ ਨੇ ਹੁਣ ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਲੜਕੀ ਅਰਚਨਾ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਲੜਕੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਨੂੰ 7 ਦਿਨਾਂ ਦੇ ਅੰਦਰ ਅੰਮ੍ਰਿਤਸਰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜੇਕਰ ਉਹ ਪੇਸ਼ ਨਹੀਂ ਹੁੰਦਾ ਤਾਂ ਪੰਜਾਬ ਪੁਲਿਸ ਗੁਜਰਾਤ ਦੇ ਵਡੋਦਰਾ ਜਾ ਕੇ ਵੀ ਉਸਨੂੰ ਗ੍ਰਿਫਤਾਰ ਕਰ ਸਕਦੀ ਹੈ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਰਚਨਾ ਮਕਵਾਣਾ ਖਿਲਾਫ ਅੰਮ੍ਰਿਤਸਰ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਏ.ਡੀ.ਸੀ.ਪੀ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖਿਲਾਫ ਦਰਜ ਕੀਤੇ ਗਏ ਕੇਸ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ। ਉਸ ਦੇ ਬਿਆਨ ਦਰਜ ਕੀਤੇ ਜਾਣਗੇ ਉਸ ਤੋਂ ਬਾਅਦ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਸ ਸਬੰਧੀ ਅਰਚਨਾ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਹ ਕਦੋਂ ਪੁਲਿਸ ਕੋਲ ਆਵੇਗੀ ਅਤੇ ਆਪਣਾ ਬਿਆਨ ਦਰਜ ਕਰਵਾਏਗੀ। ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਟਿਂਗ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਕਿ ਉਹ ਹੁਣ ਕਿਸੇ ਵੀ ਗੁਰਦੁਆਰੇ ਨਹੀਂ ਜਾਵੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਰਚਨਾ ਮਕਵਾਣਾ ਖਿਲਾਫ ਅੰਮ੍ਰਿਤਸਰ ‘ਚ ਮਾਮਲਾ ਦਰਜ ਕੀਤਾ ਗਿਆ ਹੈ।

Related Articles

Leave a Reply