ਅਬੋਹਰ ਦੇ ਪਿੰਡ ਨਿਹਾਲਖੇੜਾ ਦੇ ਰਹਿਣ ਵਾਲੇ ਮਜ਼ਦੂਰ ਕਿਸਾਨ ਦੀ ਬੀਤੀ ਦਿਨੀ ਆਪਣੇ ਖੇਤਾਂ ਨੂੰ ਪਾਣੀ ਲਗਾਉਂਦੇ ਸਮੇਂ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਭੇਜਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਿਰਥੀ ਰਾਮ ਪੁੱਤਰ ਨੌਰੰਗ ਉਮਰ ਕਰੀਬ 35 ਸਾਲ ਬੀਤੀ ਦੁਪਹਿਰ ਬਾਅਦ ਪਿੰਡ ਦੇ ਇੱਕ ਜ਼ਿਮੀਂਦਾਰ ਦੇ ਖੇਤ ਵਿਚ ਪਾਣੀ ਲਗਾਉਣ ਲਈ ਗਿਆ ਸੀ। ਉਥੇ ਪਾਣੀ ਲਗਾਉਂਦੇ ਸਮੇਂ ਉਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ।
ਇਸ ਸਬੰਧੀ ਆਸ-ਪਾਸ ਦੇ ਕਿਸਾਨਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਤਾਂ ਉਸ ਦਾ ਭਰਾ ਅਤੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈਕੇ ਜਾ ਰਹੇ ਸਨ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਜਿਸ ਕਾਰਨ ਤਿੰਨ ਬੱਚਿਆਂ ਦੇ ਸਿਰਾਂ ਤੋਂ ਪਿਤਾ ਦਾ ਸਾਇਆ ਉੱਠ ਗਿਆ।ਇੱਥੇ ਹਸਪਤਾਲ ਦੇ ਡਾਕਟਰ ਡੀ.ਵੀ.ਅਰੋੜਾ ਨੇ ਦੱਸਿਆ ਕਿ ਸੱਪ ਦੇ ਡੰਗਣ ਤੋਂ ਬਾਅਦ ਹਸਪਤਾਲ ਵਿੱਚ ਲਿਆਂਦੇ ਗਏ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ‘ਚ ਰਖਵਾਇਆ ਗਿਆ।