ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਨਗਰ ਨਿਗਮ ਦਾ ਚਾਰਜ ਡੀਸੀ ਸਾਕਸ਼ੀ ਸਾਹਨੀ ਨੂੰ ਸੌਂਪ ਦਿੱਤਾ ਗਿਆ ਹੈ। ਅੱਜ ਸ਼ਨੀਵਾਰ ਸਵੇਰੇ ਡੀਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਸਵੇਰੇ ਐਚਡੀਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਡੀ.ਸੀ ਸਾਹਨੀ ਬੁੱਢਾ ਦੇ ਗਰਾਊਂਡ ਜ਼ੀਰੋ ਵਿਖੇ ਜ਼ਮੀਨੀ ਹਕੀਕਤ ਜਾਣਨ ਲਈ ਪੁੱਜੇ। ਉਨ੍ਹਾਂ ਬੁੱਢੇ ਨਾਲੇ ਦੀ ਸਫਾਈ ਦਾ ਜਾਇਜ਼ਾ ਲਿਆ ਅਤੇ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਸੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਨਿਰੰਤਰ ਜਾਰੀ ਰੱਖੀ ਜਾਵੇ।
ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਕਰੀਬ ਡੇਢ ਸਾਲ ਪਹਿਲਾਂ ਖ਼ਤਮ ਹੋਣ ਤੋਂ ਬਾਅਦ ਹੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਤਕਨੀਕੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਹੀ ਨਵੇਂ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਅਤੇ ਵਰਕ ਆਰਡਰ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ ਜ਼ਾਬਤਾ ਲਾਗੂ ਹੋਣ ਕਾਰਨ ਇਹ ਪ੍ਰਕਿਰਿਆ ਲੋਕ ਸਭਾ ਚੋਣਾਂ ਲਈ ਕਾਫੀ ਸਮੇਂ ਤੋਂ ਰੁਕੀ ਹੋਈ ਹੈ।