BTV BROADCASTING

ਘਰ ਨਹੀਂ ਆ ਸਕਣਗੇ ਖਡੂਰ ਸਾਹਿਬ ਦੇ ਸੰਸਦ ਮੈਂਬਰ

ਘਰ ਨਹੀਂ ਆ ਸਕਣਗੇ ਖਡੂਰ ਸਾਹਿਬ ਦੇ ਸੰਸਦ ਮੈਂਬਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਉਸ ਨੂੰ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਮਿਲੀ ਹੈ।

ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਤੋਂ ਸਿੱਧਾ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ। ਪੈਰੋਲ ਦੌਰਾਨ ਅੰਮ੍ਰਿਤਪਾਲ ਆਪਣੇ ਘਰ ਨਹੀਂ ਜਾ ਸਕੇਗਾ। ਉਸ ਦਾ ਪਰਿਵਾਰ ਦਿੱਲੀ ਜਾ ਕੇ ਹੀ ਉਸ ਨੂੰ ਮਿਲੇਗਾ। ਨਜ਼ਰਬੰਦੀ ਐਕਟ 1981 ਦੀ ਧਾਰਾ 2 (ਸੀ) ਅਨੁਸਾਰ ਪਰਿਵਾਰਕ ਮੈਂਬਰ ਉਸ ਨੂੰ ਮਿਲ ਸਕਣਗੇ।

ਸਹੁੰ ਚੁੱਕਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਅਤੇ ਲੋਕ ਸਭਾ ਸਕੱਤਰ ਵੱਲੋਂ ਨਿਰਧਾਰਿਤ ਸਥਾਨ ’ਤੇ ਹੀ ਰਹਿਣਗੇ। ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਵੀ ਕੰਮ ਕਰਨ ਜਾਂ ਕੋਈ ਬਿਆਨ ਦੇਣ ਤੋਂ ਗੁਰੇਜ਼ ਕਰੇਗਾ। ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ, ਡਿਬਰੂਗੜ੍ਹ ਤੋਂ ਨਵੀਂ ਦਿੱਲੀ ਅਤੇ ਵਾਪਸ ਯਾਤਰਾ ਵਿੱਚ ਬਿਤਾਇਆ ਸਮਾਂ ਸ਼ਾਮਲ ਹੋਵੇਗਾ। ਡੀਜੀਪੀ ਅਧੀਨ ਵਿਭਾਗ ਅੰਮ੍ਰਿਤਪਾਲ ਦੀ ਯਾਤਰਾ ਦਾ ਸਾਰਾ ਖਰਚਾ ਚੁੱਕੇਗਾ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਹੁੰ ਚੁੱਕਣ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਲੋਕ ਸਭਾ ਦੇ ਜਨਰਲ ਸਕੱਤਰ ਦੇ ਸੰਪਰਕ ਵਿੱਚ ਰਹਿਣਗੇ।

Related Articles

Leave a Reply