ਸੋਮਵਾਰ ਸਵੇਰੇ ਸਕੂਲ ਜਾਣ ਵਾਲੇ ਸਕੂਲੀ ਬੱਚੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਇਹ ਹਾਦਸਾ ਸੰਭਵ ਤੌਰ ‘ਤੇ ਬੱਸ ਡਰਾਈਵਰ ਵੱਲੋਂ ਤੇਜ਼ ਰਫ਼ਤਾਰ ਨਾਲ ਚਲਾਉਣ ਕਾਰਨ ਵਾਪਰਿਆ ਹੈ।
ਇਹ ਹਾਦਸਾ ਜ਼ਿਲ੍ਹੇ ਦੇ ਪਿੰਡ ਨੌਲਤਾ ਨੇੜੇ ਵਾਪਰਿਆ ਅਤੇ ਜ਼ਖ਼ਮੀਆਂ ਨੂੰ ਪਿੰਜੌਰ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ਪੰਚਕੂਲਾ ਵਿੱਚ ਲਿਆਂਦਾ ਗਿਆ। ਇਸ ਹਾਦਸੇ ‘ਚ ਇਕ ਔਰਤ ਵੀ ਜ਼ਖਮੀ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ‘ਚ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਂਚ ਲਈ ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਸ ਦੀ ਓਵਰਲੋਡਿੰਗ ਅਤੇ ਸੜਕ ਦੀ ਮਾੜੀ ਹਾਲਤ ਨੂੰ ਵੀ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ।