BTV BROADCASTING

Watch Live

ਜਲੰਧਰ ਵੈਸਟ ਜ਼ਿਮਨੀ ਚੋਣ: ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ ਕਰਨ ਦੀਆਂ ਹਦਾਇਤਾਂ

ਜਲੰਧਰ ਵੈਸਟ ਜ਼ਿਮਨੀ ਚੋਣ: ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ ਕਰਨ ਦੀਆਂ ਹਦਾਇਤਾਂ

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਗੈਂਗਸਟਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਖ਼ਿਲਾਫ਼ ਕਈ ਕਤਲ ਕੇਸ ਦਰਜ ਹਨ ਅਤੇ ਉਹ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰ ਰਿਹਾ ਸੀ।

ਕਾਂਗਰਸ ਅਤੇ ਭਾਜਪਾ ਨੇ ਵੀ ਭਾਨਾ ਦੀ ਪੈਰੋਲ ਰੱਦ ਕਰਨ ਲਈ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ।

ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਉਪ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।

Related Articles

Leave a Reply