BTV BROADCASTING

ਨਹੀਂ ਰਹੇ AAP ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ

ਨਹੀਂ ਰਹੇ AAP ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਨਹੀਂ ਰਹੇ। ਛਾਬੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੇ ਬੀਮਾਰੀ ਕਾਰਨ ਮੰਗਲਵਾਰ ਨੂੰ ਪੀਜੀਆਈ ਵਿਖੇ ਆਖਰੀ ਸਾਹ ਲਿਆ। ਸ਼ਹਿਰ ਦੇ ਦਿੱਗਜ ਆਗੂਆਂ ਵਿੱਚੋਂ ਇੱਕ ਪ੍ਰਦੀਪ ਛਾਬੜਾ ਲੰਮੇ ਸਮੇਂ ਤੋਂ ਸਿਆਸਤ ਵਿੱਚ ਸਨ। ਪ੍ਰਦੀਪ ਛਾਬੜਾ ਹੀ ਸਨ ਜਿਨ੍ਹਾਂ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਲਈ ਮੈਦਾਨ ਤਿਆਰ ਕੀਤਾ ਸੀ। ਉਹ ਛਾਬੜਾ ਨਗਰ ਨਿਗਮ ਵਿੱਚ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਛਾਬੜਾ ਕਾਂਗਰਸ ਵਿੱਚ ਸਨ। ਉਹ ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਛਾਬੜਾ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦਾ ਕਰੀਬੀ ਮੰਨਿਆ ਜਾਂਦਾ ਸੀ। ਪਵਨ ਕੁਮਾਰ ਬਾਂਸਲ ਪ੍ਰਦੀਪ ਛਾਬੜਾ ਦੇ ਸਿਆਸੀ ਗੁਰੂ ਵੀ ਰਹਿ ਚੁੱਕੇ ਹਨ। ਪਰ ਸ੍ਰੀ ਬਾਂਸਲ ਛਾਬੜਾ ਨੂੰ ਕਾਂਗਰਸ ਛੱਡਣ ਦਾ ਕਾਰਨ ਵੀ ਮੰਨਿਆ ਜਾ ਰਿਹਾ ਹੈ।

ਪ੍ਰਦੀਪ ਛਾਬੜਾ ਨੇ 6 ਅਗਸਤ 2021 ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ‘ਤੇ ਸਨ ਪਰ ਹਾਈਕਮਾਂਡ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਸੁਭਾਸ਼ ਚਾਵਲਾ ਨੂੰ ਪ੍ਰਧਾਨ ਬਣਾ ਦਿੱਤਾ। ਇਸ ਤੋਂ ਬਾਅਦ ਪ੍ਰਦੀਪ ਛਾਬੜਾ ਨੇ ਕਈ ਦਿਨਾਂ ਤੋਂ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਇਸ ਤੋਂ ਬਾਅਦ 6 ਅਗਸਤ 2021 ਨੂੰ ਛਾਬੜਾ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਸ ਸਮੇਂ ਚੰਡੀਗੜ੍ਹ ਦੀ ਸਿਆਸਤ ਵਿੱਚ ਇਹ ਪਹਿਲੀ ਵਾਰ ਸੀ ਕਿ ਕਿਸੇ ਸਿਆਸੀ ਪਾਰਟੀ ਦੇ ਸਾਬਕਾ ਪ੍ਰਧਾਨ ਨੇ ਪਾਰਟੀ ਛੱਡੀ ਹੋਵੇ।

Related Articles

Leave a Reply