BTV BROADCASTING

Watch Live

ਮੁਕਤਸਰ: ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ

ਮੁਕਤਸਰ: ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ

ਮੁਕਤਸਰ-ਕੋਟਕਪੂਰਾ ਰੋਡ ‘ਤੇ ਧਾਰਮਿਕ ਅਸਥਾਨ ‘ਤੇ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਵੀਰਵਾਰ ਦੇਰ ਰਾਤ ਕਰੀਬ 12 ਵਜੇ ਵਾਪਰਿਆ। ਹਾਦਸੇ ਵਿੱਚ ਇੱਕ ਬੱਚੇ ਸਮੇਤ 15 ਸ਼ਰਧਾਲੂ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਪਲਟ ਗਿਆ ਅਤੇ ਟਰਾਲੀ ਸਿੱਧੀ ਖੜ੍ਹੀ ਹੋ ਗਈ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਦੇ ਪਿੰਡ ਰੋਡੇਵਾਲੀ ਤੋਂ ਸ਼ਰਧਾਲੂ ਟਰੈਕਟਰ-ਟਰਾਲੀ ਵਿੱਚ ਬਾਘਾਪੁਰਾਣਾ ਨੇੜੇ ਪੀਰ ਨਿਗਾਹੇਂ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਵੀਰਵਾਰ ਦੇਰ ਰਾਤ ਸ਼ਰਧਾਲੂ ਬਾਘਾ ਪੁਰਾਣਾ ਤੋਂ ਪਿੰਡ ਪਰਤ ਰਹੇ ਸਨ ਕਿ ਮੁਕਤਸਰ ਤੋਂ ਕੋਟਕਪੂਰਾ ਜਾ ਰਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ।

ਦੱਸਿਆ ਜਾਂਦਾ ਹੈ ਕਿ ਟਰੈਕਟਰ-ਟਰਾਲੀ ਵਿੱਚ ਪੰਦਰਾਂ ਦੇ ਕਰੀਬ ਲੋਕ ਸਵਾਰ ਸਨ। ਟਰੱਕ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ‘ਚ ਸਵਾਰ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 9 ਜ਼ਖਮੀ ਮੁਕਤਸਰ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ, ਜਦਕਿ 6 ਗੰਭੀਰ ਜ਼ਖਮੀਆਂ ਨੂੰ ਫਰੀਦਕੋਟ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀ ਹੋਏ ਸ਼ਰਧਾਲੂਆਂ ਵਿੱਚ ਜਰਨੈਲ ਸਿੰਘ (10), ਗੁਰਮੀਤ ਸਿੰਘ (40), ਸੋਮਾ ਰਾਣੀ (50), ਪਰਮਜੀਤ (34), ਪ੍ਰੀਤਮ ਸਿੰਘ (60), ਸ਼ਿੰਦਰਪਾਲ ਕੌਰ (36) ਸ਼ਾਮਲ ਹਨ।

Related Articles

Leave a Reply