ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਇਹ ਖੇਪ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਖਰੀਦੀ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਦਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਕਤਲ ਦਾ ਕੇਸ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਹੋਈਆਂ ਹਨ।