ਵਿਵੇਕ ਸ਼ੀਲ ਸੋਨੀ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪਰਮਜੀਤ ਸਿੰਘ ਸੰਧੂ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੀ ਨਿਗਰਾਨੀ ਹੇਠ ਗੈਰ ਕਾਨੂੰਨੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ INSP ਗੁਰਮੇਲ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਨੂੰ ਉਸ ਸਮੇਂ ਸਫਲਤਾ ਮਿਲੀ, ਜਦ ਥਾਣਾ ਬੱਧਨੀ ਕਲਾਂ ਦੀ ਪੁਲਿਸ ਵੱਲੋਂ ਪਿੰਡ ਬੁੱਟਰ ਕਲਾਂ ਵਿਖੇ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਅਜੈ ਕੁਮਾਰ ਵਾਸੀ ਸਮਰਾਲਾ ਨੂੰ ਉਸਦੇ 02 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ।ਮਿਤੀ 04.07.2024 ਨੂੰ ਮਾਨਯੋਗ ADC ਮੋਗਾ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਨਸ਼ਾ ਛੁਡਾਊ ਕੇਂਦਰ ਬੁੱਟਰ ਕਲਾਂ ਦਾ ਮੁਆਇਨਾ ਕੀਤਾ ਗਿਆ ਸੀ, ਜਿਸ ਦੌਰਾਨ ਪਾਇਆ ਗਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਅਜੈ ਕੁਮਾਰ ਵਾਸੀ ਸਮਰਾਲਾ, ਸੰਜੀਵ ਅਰੋੜਾ ਵਾਸੀ ਮੋਗਾ ਅਤੇ ਇਹਨਾਂ ਦੇ ਬਾਕੀ ਸਾਥੀਆਂ ਵੱਲੋਂ ਬਿਨਾਂ ਲਾਇਸੰਸ ਤੋਂ ਇਹ ਨਸ਼ਾ ਛੁਡਾਉ ਕੇਂਦਰ ਚਲਾਇਆ ਜਾ ਰਿਹਾ ਸੀ ਅਤੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ । ਇਸ ਨਸ਼ਾ ਛੁਡਾਉ ਕੇਂਦਰ ਵਿੱਚ ਉਸ ਸਮੇਂ ਕੀਬ 60 ਮਰੀਜ਼ ਦਾਖਲ ਸਨ, ਜਿੰਨ੍ਹਾਂ ਵਿੱਚੋਂ 27 ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਸ਼ਿਫਟ ਕੀਤਾ ਗਿਆ ਸੀ ਅਤੇ ਬਾਕੀ ਮਰੀਜ਼ਾਂ ਨੂੰ ਉਹਨਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ਸੀ।