ਮੈਕਸੀਕੋ ‘ਚ ਇਕ ਸ਼ਰਾਬ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਇਆ, ਜਿਸ ਤੋਂ ਬਾਅਦ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਜ਼ਖਮੀ ਹੋ ਗਏ ਹਨ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਕਾਫੀ ਦੇਰ ਤੱਕ ਅੱਗ ਬੁਝਾਉਣ ਅਤੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ। ਸਰਕਾਰ ਵੱਲੋਂ ਅਜੇ ਤੱਕ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੂੰ ਉਮੀਦ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਜਾਲਿਸਕੋ ਸੂਬੇ ‘ਚ ਇਕ ਸ਼ਰਾਬ ਫੈਕਟਰੀ ‘ਚ ਧਮਾਕਾ ਹੋਇਆ। ਧਮਾਕਾ ਇੰਨਾ ਖਤਰਨਾਕ ਸੀ ਕਿ ਇਸ ਕਾਰਨ ਸ਼ਰਾਬ ਫੈਕਟਰੀ ‘ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਦੋ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਇੱਕ ਹੋਰ ਮਜ਼ਦੂਰ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਰਾਜ ਦੀ ਸਿਵਲ ਡਿਫੈਂਸ ਏਜੰਸੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਦੋ ਜ਼ਖਮੀ ਹਨ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਹੈ।
ਏਜੰਸੀ ਨੇ ਦੱਸਿਆ ਕਿ ਸਾਰੇ ਮ੍ਰਿਤਕ ਅਤੇ ਜ਼ਖਮੀ ਫੈਕਟਰੀ ‘ਚ ਕੰਮ ਕਰਦੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੇ ਸਾਵਧਾਨੀ ਵਜੋਂ ਫੈਕਟਰੀ ਦੇ ਆਲੇ ਦੁਆਲੇ ਦੇ ਖੇਤਰ ਨੂੰ ਖਾਲੀ ਕਰ ਦਿੱਤਾ, ਪਰ ਨਿਵਾਸੀਆਂ ਨੂੰ ਮੰਗਲਵਾਰ ਦੇਰ ਰਾਤ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਗਈ। ਰਾਜ ਦੇ ਨਾਗਰਿਕ ਸੁਰੱਖਿਆ ਨਿਰਦੇਸ਼ਕ ਵਿਕਟਰ ਹਿਊਗੋ ਰੋਲਡਨ ਨੇ ਕਿਹਾ ਕਿ ਮਾਹਰ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਧਮਾਕਾ ਕਿਸ