BTV BROADCASTING

ਹਾਈਕੋਰਟ ਤੋਂ ਜ਼ਮਾਨਤ ਨਾ ਮਿਲਣ ‘ਤੇ ਸੁਪਰੀਮ ਕੋਰਟ ਪਹੁੰਚਿਆ ਵਿਭਵ, ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਜੇਲ ‘ਚ ਬੰਦ

ਹਾਈਕੋਰਟ ਤੋਂ ਜ਼ਮਾਨਤ ਨਾ ਮਿਲਣ ‘ਤੇ ਸੁਪਰੀਮ ਕੋਰਟ ਪਹੁੰਚਿਆ ਵਿਭਵ, ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਜੇਲ ‘ਚ ਬੰਦ

ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਵਿੱਚ ਦੋਸ਼ੀ ਵਿਭਵ ਕੁਮਾਰ ਇਸ ਸਮੇਂ ਜੇਲ੍ਹ ਵਿੱਚ ਹੈ। ਕੇਜਰੀਵਾਲ ਦੇ ਨਿੱਜੀ ਸਹਾਇਕ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਦਰਅਸਲ, ਹਾਈ ਕੋਰਟ ਨੇ 12 ਜੁਲਾਈ ਨੂੰ ਇਹ ਕਹਿ ਕੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਸ ਦਾ ‘ਕਾਫ਼ੀ ਪ੍ਰਭਾਵ’ ਹੈ ਅਤੇ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ।

ਜੱਜ ਨੇ ਕਿਹਾ ਸੀ, ‘ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਜੇਕਰ ਪਟੀਸ਼ਨਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਗਵਾਹ ਪ੍ਰਭਾਵਿਤ ਹੋ ਸਕਦੇ ਹਨ ਜਾਂ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ।’ ਦੱਸ ਦੇਈਏ ਕਿ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਸੀ।

Related Articles

Leave a Reply