BTV BROADCASTING

Watch Live

ਪੰਜਾਬ ਤੇ ਕੇਂਦਰ ‘ਚ ਮੁੜ ਵਿਵਾਦ: ਓਲੰਪਿਕ ਮੈਚ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਇਜਾਜ਼ਤ

ਪੰਜਾਬ ਤੇ ਕੇਂਦਰ ‘ਚ ਮੁੜ ਵਿਵਾਦ: ਓਲੰਪਿਕ ਮੈਚ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਓਲੰਪਿਕ ਮੈਚਾਂ ਵਿੱਚ ਨਹੀਂ ਜਾ ਸਕਣਗੇ। ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਭਾਰਤੀ ਹਾਕੀ ਟੀਮ ਆਸਟ੍ਰੇਲੀਆ ਨੂੰ ਹਰਾ ਕੇ ਕੁਆਰਟਰ ਫਾਈਨਲ ‘ਚ ਪਹੁੰਚ ਗਈ ਹੈ ਅਤੇ ਸੀ.ਐਮ ਮਾਨ ਕੁਆਰਟਰ ਫਾਈਨਲ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਪਰ ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੇ ਦੌਰੇ ਨੂੰ ਕੇਂਦਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ।

ਜਾਣਕਾਰੀ ਅਨੁਸਾਰ ਸੀਐਮ ਮਾਨ ਨੇ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ ਅਤੇ ਇਸ ਦੇ ਲਈ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਮੰਗੀ ਗਈ ਸੀ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਦੱਸਿਆ ਗਿਆ ਕਿ ਇਸ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਨਕਾਰ ਕਰ ਦਿੱਤਾ
ਉੱਚ ਪੱਧਰੀ ਸਿਆਸਤਦਾਨਾਂ ਨੂੰ ਵਿਦੇਸ਼ ਜਾਣ ਲਈ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਲੈਣੀ ਪੈਂਦੀ ਹੈ ਪਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਓਲੰਪਿਕ ਦੇ ਕਾਰਨ ਪੈਰਿਸ ‘ਚ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਦੌਰੇ ਲਈ ਸਖਤ ਸੁਰੱਖਿਆ ਦੀ ਲੋੜ ਹੈ ਪਰ ਇੰਨੇ ਘੱਟ ਸਮੇਂ ‘ਚ ਜ਼ੈੱਡ ਪਲੱਸ ਸੁਰੱਖਿਆ ਦਾ ਇੰਤਜ਼ਾਮ ਨਹੀਂ ਕੀਤਾ ਜਾ ਸਕਦਾ। ਇਸ ਕਾਰਨ ਸੀਐਮ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

Related Articles

Leave a Reply