BTV BROADCASTING

ਬੰਗਲਾਦੇਸ਼ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਹਮਲਾ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ

ਬੰਗਲਾਦੇਸ਼ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਹਮਲਾ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ

ਢਾਕਾ: ਬੰਗਲਾਦੇਸ਼ ਵਿੱਚ ਹਿੰਸਾ ਤੋਂ ਬਾਅਦ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਆਮ ਲੋਕਾਂ ਨੂੰ ‘ਲੌਂਗ ਮਾਰਚ ਟੂ ਢਾਕਾ’ ‘ਚ ਹਿੱਸਾ ਲੈਣ ਦੇ ਸੱਦੇ ਤੋਂ ਬਾਅਦ ਸਰਕਾਰ ਨੇ ਸੋਮਵਾਰ ਨੂੰ ਇੰਟਰਨੈੱਟ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਦਾ ਹੁਕਮ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਪ੍ਰਦਰਸ਼ਨਕਾਰੀਆਂ ਦੇ ਪ੍ਰਧਾਨ ਮੰਤਰੀ ਨਿਵਾਸ ‘ਤੇ ਹਮਲਾ ਕਰਨ ਤੋਂ ਬਾਅਦ ਲਿਆ ਗਿਆ। ਬੰਗਲਾਦੇਸ਼ ਦੇ ਆਰਮੀ ਚੀਫ ਇਸ ਮੁੱਦੇ ‘ਤੇ ਜਲਦ ਹੀ ਬਿਆਨ ਦੇਣ ਜਾ ਰਹੇ ਹਨ।

ਇਸ ਤੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਸਮਰਥਕਾਂ ਵਿਚਾਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਝੜਪਾਂ ਵਿਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਝੜਪ ਐਤਵਾਰ ਸਵੇਰੇ ਉਸ ਸਮੇਂ ਹੋਈ ਜਦੋਂ ਪ੍ਰਦਰਸ਼ਨਕਾਰੀ ‘ਵਿਦਆਰਥੀ ਵਿਤਕਰੇ ਵਿਰੁੱਧ’ ਦੇ ਬੈਨਰ ਹੇਠ ਆਯੋਜਿਤ ‘ਅਸਹਿਯੋਗ ਪ੍ਰੋਗਰਾਮ’ ਵਿੱਚ ਹਿੱਸਾ ਲੈਣ ਲਈ ਆਏ ਸਨ। ਅਵਾਮੀ ਲੀਗ, ਛਤਰ ਲੀਗ ਅਤੇ ਜੁਬੋ ਲੀਗ ਦੇ ਵਰਕਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਫਿਰ ਦੋਵਾਂ ਪਾਰਟੀਆਂ ਵਿਚਾਲੇ ਝੜਪ ਹੋ ਗਈ।

Related Articles

Leave a Reply