ਬਾਬਾ ਬਕਾਲਾ ‘ਚ ਇਕ ਨਿਹੰਗ ਵੱਲੋਂ ਨੌਜਵਾਨ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੋਂ ਚਾਹ ਮੰਗੀ ਤਾਂ ਸੇਵਾਦਾਰ ਹੈਪੀ ਸਿੰਘ ਨੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਦੇ ਹੱਥ ਅਤੇ ਮੋਢੇ ‘ਤੇ ਤਲਵਾਰਾਂ ਨਾਲ ਵਾਰ ਕੀਤੇ ਗਏ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਇਹ ਘਟਨਾ ਪਿੰਡ ਭਿੰਡਰ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ।
ਪੀੜਤ ਨਿਸ਼ਾਨ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ, ਜਦਕਿ ਦੋਸ਼ੀ ਹਮਲਾਵਰ ਸੇਵਾਦਾਰ ਹੈਪੀ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਖਿਲਚੀਆਂ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।