ਵਿਨੇਸ਼ ਫੋਗਾਟ ਨੂੰ ਵਧਦੇ ਭਾਰ ਕਾਰਨ ਪੈਰਿਸ ਓਲੰਪਿਕ 2024 ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ‘ਤੇ ਖੇਡ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਵਿਨੇਸ਼ ਫੋਗਾਟ ਨੂੰ ਹਰ ਸੰਭਵ ਮਦਦ ਦਿੱਤੀ ਗਈ ਹੈ। ਉਨ੍ਹਾਂ ਨੂੰ ਸਿਖਲਾਈ ਲਈ ਵਿੱਤੀ ਸਹਾਇਤਾ ਵੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਟਾਫ਼ ਨੂੰ ਵੀ ਹਰ ਤਰ੍ਹਾਂ ਦੀ ਮਦਦ ਦਿੱਤੀ ਗਈ। ਉਸ ਦਾ ਵੱਖਰਾ ਫਿਜ਼ੀਓਥੈਰੇਪਿਸਟ ਵੀ ਸੀ।
ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪੀਟੀ ਊਸ਼ਾ ਫਿਲਹਾਲ ਪੈਰਿਸ ‘ਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਗੱਲ ਕੀਤੀ ਹੈ। ਕੁਸ਼ਤੀ ਸੰਘ ਮਾਮਲੇ ਦਾ ਨੋਟਿਸ ਲੈ ਰਿਹਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵਿਨੇਸ਼ ਫੋਗਾਟ ਨੇ ਇੱਕ ਦਿਨ ਵਿੱਚ ਤਿੰਨ ਮੈਚ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਈ ਸੀ, ਪਰ ਬਦਕਿਸਮਤੀ ਨਾਲ ਫਾਈਨਲ ਤੋਂ ਪਹਿਲਾਂ ਉਸ ਦਾ ਭਾਰ ਵੱਧ (50 ਕਿਲੋ ਭਾਰ ਵਰਗ) ਪਾਇਆ ਗਿਆ। ਉਸ ਨੂੰ ਖੇਡ ਦੇ ਸਖ਼ਤ ਨਿਯਮਾਂ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ।