BTV BROADCASTING

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਿਵਾਸ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਪੰਜਾਬ ਫਾਇਰ ਸੇਫਟੀ ਐਕਟ ਵਿੱਚ ਸੋਧ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਫਾਇਰ ਸੇਫਟੀ ਨਿਯਮਾਂ ਤਹਿਤ ਹਰ ਸਾਲ NOC ਨਹੀਂ ਲੈਣੀ ਪਵੇਗੀ, ਹੁਣ ਹਰ ਤਿੰਨ ਸਾਲ ਬਾਅਦ NOC ਲੈਣੀ ਪਵੇਗੀ। ਇਸ ਤੋਂ ਇਲਾਵਾ ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਔਰਤਾਂ ਦੀ ਫਾਇਰ ਪ੍ਰੋਟੈਕਸ਼ਨ ਵਿੱਚ ਭਰਤੀ ਲਈ ਰਿਆਇਤ ਵੀ ਮੰਤਰੀ ਮੰਡਲ ਵੱਲੋਂ ਪਾਸ ਕੀਤੀ ਗਈ ਹੈ।

ਪੰਜਾਬ ਦੀ ਫੈਮਿਲੀ ਕੋਰਟ ਵਿੱਚ ਕੌਂਸਲਰ ਦਾ ਭੱਤਾ 600 ਰੁਪਏ ਹੋਵੇਗਾ। ਪਹਿਲਾਂ ਉਨ੍ਹਾਂ ਨੂੰ 75 ਰੁਪਏ ਭੱਤਾ ਦਿੱਤਾ ਜਾਂਦਾ ਸੀ।

Related Articles

Leave a Reply