ਕੈਨੇਡਾ ‘ਚ ਆਜ਼ਾਦੀ ਦਿਵਸ ਮਨਾ ਰਹੇ ਭਾਰਤੀਆਂ ਅਤੇ ਖਾਲਿਸਤਾਨ ਸਮਰਥਕਾਂ ਵਿਚਾਲੇ ਟਕਰਾਅ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਰੀ ‘ਚ ਭਾਰਤੀ ਲੋਕ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਤਿਰੰਗੇ ਨਾਲ ਸੁਤੰਤਰਤਾ ਦਿਵਸ ਮਨਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕ ਮੌਕੇ ‘ਤੇ ਪਹੁੰਚ ਗਏ ਅਤੇ ਮਾਹੌਲ ਗਰਮਾ ਗਿਆ। ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।
ਦੱਸਿਆ ਗਿਆ ਹੈ ਕਿ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਭਾਰਤੀ ਇਕੱਠੇ ਹੋਏ ਸਨ। ਇੱਥੇ ਭਾਰਤੀ ਆਜ਼ਾਦੀ ਦਿਵਸ ਮਨਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਨਾਗਰਿਕਾਂ ਨਾਲ ਝੜਪ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਧਿਰਾਂ ਵਿਚਾਲੇ ਝੜਪ ਸ਼ੁਰੂ ਹੋ ਗਈ। ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ। ਦੱਸ ਦੇਈਏ ਕਿ ਜਿਸ ਗੁਰਦੁਆਰਾ ਸਾਹਿਬ ਦੇ ਬਾਹਰ ਭਾਰਤੀ ਆਜ਼ਾਦੀ ਦਿਵਸ ਮਨਾ ਰਹੇ ਸਨ, ਉਹੀ ਸਥਾਨ ਹੈ ਜਿੱਥੇ ਪਿਛਲੇ ਸਾਲ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।