ਕੋਲਕਾਤਾ ਰੇਪ-ਕਤਲ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕੀਤੀ। CJI ਨੇ ਕਿਹਾ- ਡਾਕਟਰਾਂ ਦੀ ਸੁਰੱਖਿਆ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਇੱਕ ਟਾਸਕ ਫੋਰਸ ਬਣਾਈ ਜਾ ਰਹੀ ਹੈ, ਜਿਸ ਵਿੱਚ 9 ਡਾਕਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ, ਕੰਮ ਕਰਨ ਦੀਆਂ ਸਥਿਤੀਆਂ ਅਤੇ ਬਿਹਤਰੀ ਲਈ ਉਪਾਵਾਂ ਦੀ ਸਿਫ਼ਾਰਸ਼ ਕਰਨਗੇ।
ਕੇਂਦਰ ਸਰਕਾਰ ਦੇ ਪੰਜ ਅਫਸਰਾਂ ਨੂੰ ਵੀ ਟਾਸਕ ਫੋਰਸ ਵਿੱਚ ਸ਼ਾਮਲ ਕੀਤਾ ਗਿਆ ਹੈ। ਅਦਾਲਤ ਨੇ ਸੀਬੀਆਈ ਤੋਂ 22 ਅਗਸਤ ਤੱਕ ਸਥਿਤੀ ਰਿਪੋਰਟ ਅਤੇ ਸੂਬਾ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਹਸਪਤਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀਆਈਐਸਐਫ ਨੂੰ ਦਿੱਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।
ਦੂਜੇ ਪਾਸੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਡਾਕਟਰਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ।