ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ/ਜਾਰੀ ਰੱਖਣ ਲਈ ਸੋਧਿਆ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਦਾਖਲੇ ਦੀ ਮਿਤੀ 31 ਅਗਸਤ 2024 ਤੱਕ ਵਧਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਜਾਰੀ ਰੱਖਣ ਦੀਆਂ ਤਰੀਕਾਂ ਵੀ ਵਧਾ ਦਿੱਤੀਆਂ ਗਈਆਂ ਹਨ। ਹੁਣ ਵਿਦਿਆਰਥੀ ਬਿਨਾਂ ਲੇਟ ਫੀਸ ਦੇ 26 ਜੂਨ ਤੋਂ 16 ਸਤੰਬਰ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ 17 ਸਤੰਬਰ ਤੋਂ 26 ਸਤੰਬਰ ਤੱਕ 500 ਰੁਪਏ ਲੇਟ ਫੀਸ ਨਾਲ ਅਤੇ 27 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਲੇਟ ਫੀਸ ਨਾਲ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।