BTV BROADCASTING

ਖੰਨਾ ‘ਚ ਸ਼ਿਵਲਿੰਗ ਤੋੜਨ ਵਾਲੇ ਚਾਰ ਦੋਸ਼ੀ ਗ੍ਰਿਫਤਾਰ, ਤਾਮਿਲਨਾਡੂ ਤੇ ਤੇਲੰਗਾਨਾ ਦੇ ਮੰਦਰ ਸਨ ਅਗਲਾ ਨਿਸ਼ਾਨਾ

ਖੰਨਾ ‘ਚ ਸ਼ਿਵਲਿੰਗ ਤੋੜਨ ਵਾਲੇ ਚਾਰ ਦੋਸ਼ੀ ਗ੍ਰਿਫਤਾਰ, ਤਾਮਿਲਨਾਡੂ ਤੇ ਤੇਲੰਗਾਨਾ ਦੇ ਮੰਦਰ ਸਨ ਅਗਲਾ ਨਿਸ਼ਾਨਾ

ਖੰਨਾ ‘ਚ ਮੰਦਰ ‘ਚ ਸ਼ਿਵਲਿੰਗ ਤੋੜਨ ਅਤੇ ਚੋਰੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸੱਤ ਦਿਨਾਂ ਦੇ ਅੰਦਰ, ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲਿਆ ਅਤੇ ਇੱਕ ਅੰਤਰਰਾਜੀ ਚੋਰੀ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਧਾਰਮਿਕ ਸਥਾਨਾਂ, ਮੰਦਰਾਂ ਅਤੇ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾ ਰਿਹਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੰਡੀਗੜ੍ਹ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਲਖਨਊ ਪੁਲੀਸ ਨੇ ਵੀ ਇਸ ਕੇਸ ਨੂੰ ਸੁਲਝਾਉਣ ਵਿੱਚ ਸਹਿਯੋਗ ਕੀਤਾ।

ਇਹ ਗਿਰੋਹ ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਮੰਦਰਾਂ ਵਿੱਚ ਲੁੱਟ ਦੀ ਯੋਜਨਾ ਬਣਾ ਰਿਹਾ ਸੀ। ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਮੰਦਰ ਵਿੱਚੋਂ ਚੋਰੀ ਕੀਤੀ ਚਾਂਦੀ ਬਰਾਮਦ ਕੀਤੀ ਗਈ ਹੈ।

Related Articles

Leave a Reply