ਵਿਕਵਮਾਈਕਾਂਗ ਫਸਟ ਨੇਸ਼ਨ ਦੇ ਦੋ ਵਿਅਕਤੀਆਂ ‘ਤੇ ਮਈ ਵਿੱਚ ਇੱਕ ਨਵਜੰਮੇ ਬੱਚੇ ਦੀ ਮੌਤ ਦੇ ਸਬੰਧ ਵਿੱਚ ਦੋਸ਼ ਲਗਾਇਆ ਗਿਆ ਹੈ। ਜਾਣਕਾਰੀ ਮੁਤਾਬਕ ਵਿਕਵ ਮਾਈਕਾਂਗ ਕਬਾਇਲੀ ਪੁਲਿਸ ਸੇਵਾ ਨੇ 8 ਮਈ ਨੂੰ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਜਦੋਂ ਬੱਚੇ ਨੂੰ ਹਸਪਤਾਲ ਲਿਆਂਦਾ ਗਿਆ। ਜਿਸ ਤੋਂ ਬਾਅਦ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਮੈਨੀਟੋਲਿਨ ਓਪੀਪੀ ਡਿਟੈਚਮੈਂਟ ਦੇ ਸਮਰਥਨ ਨਾਲ, 15 ਮਈ ਨੂੰ ਜਾਂਚ ਵਿੱਚ ਸ਼ਾਮਲ ਹੋਈ। ਅਤੇ 16 ਮਈ ਨੂੰ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਇਸ ਮਾਮਲੇ ਦੇ ਦੋ ਮੁਲਜ਼ਮਾਂ ਵਿੱਚ ਇੱਕ 33 ਸਾਲਾ ਔਰਤ ਅਤੇ ਇੱਕ 34 ਸਾਲਾ ਵਿਅਕਤੀ ਸ਼ਾਮਲ ਹੈ। ਦੋਵਾਂ ‘ਤੇ ਕਤਲ, ਅਪਰਾਧਿਕ ਲਾਪਰਵਾਹੀ ਜਿਸ ਨਾਲ ਮੌਤ ਹੋ ਜਾਂਦੀ ਹੈ, ਅਤੇ ਜੀਵਨ ਦੀਆਂ ਲੋੜਾਂ ਪ੍ਰਦਾਨ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲੱਗੇ ਹਨ। ਜਾਣਕਾਰੀ ਮੁਤਾਬਕ ਮੁਲਜ਼ਮਾਂ ਵਿੱਚੋਂ ਇੱਕ ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ 3 ਸਤੰਬਰ ਨੂੰ ਵਿਕਵ ਮਾਈਕਾਂਗ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੂਜੇ ਮੁਲਜ਼ਮ ਨੂੰ ਫਿਲਹਾਲ ਹਿਰਾਸਤ ਵਿੱਚ ਰੱਖਿਆ ਗਿਆ ਹੈ।