ਜਲੰਧਰ ਦੇ ਪੌਸ਼ ਇਲਾਕੇ ਸੂਰਿਆ ਇਨਕਲੇਵ ਸੁਸਾਇਟੀ ‘ਚ ਮੰਗਲਵਾਰ ਦੇਰ ਰਾਤ ਸ਼ਰਾਬ ਦੇ ਨਸ਼ੇ ‘ਚ 2 ਨੌਜਵਾਨਾਂ ਨੇ ਪਹਿਲਾਂ ਇਕ ਲੜਕੀ ਨਾਲ ਛੇੜਛਾੜ ਕੀਤੀ ਅਤੇ ਜਦੋਂ ਰੋਕਿਆ ਤਾਂ ਤਿੰਨ ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਨੌਜਵਾਨ ਕਾਰ ਵਿੱਚ ਬੈਠ ਕੇ ਸ਼ਰਾਬ ਪੀ ਰਿਹਾ ਸੀ ਅਤੇ ਲੜਕੀ ਪੈਦਲ ਹੀ ਜਾ ਰਹੀ ਸੀ। ਇਸ ਘਟਨਾ ਵਿੱਚ ਕਾਰੋਬਾਰੀ ਅਮਿਤ ਗੋਇਲ, ਰੁਪੇਸ਼ ਗੁਪਤਾ ਅਤੇ ਨਰੇਸ਼ ਜੈਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਦੇਰ ਰਾਤ ਰਾਮਾਮੰਡੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੌਕੇ ਤੋਂ ਮੁਲਜ਼ਮਾਂ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਦੋਸ਼ੀ ਤਲਵਾਰਾਂ ਅਤੇ ਦਾਤਰ (ਤੇਜਧਾਰ ਹਥਿਆਰਾਂ) ਨਾਲ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ।
ਜਾਣਕਾਰੀ ਅਨੁਸਾਰ ਜਿਵੇਂ ਹੀ ਲੜਕੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਤਾਂ ਆਸ-ਪਾਸ ਦੇ ਲੋਕਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ। ਲੋਕਾਂ ਨੂੰ ਵਿਰੋਧ ਕਰਦੇ ਦੇਖ ਮੁਲਜ਼ਮਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਵਿਚ ਜ਼ਖਮੀ ਹੋਏ ਸਾਰੇ ਲੋਕ ਸੂਰਿਆ ਐਨਕਲੇਵ ਦੇ ਰਹਿਣ ਵਾਲੇ ਹਨ।