BTV BROADCASTING

ਅੰਮ੍ਰਿਤਸਰ ਏਅਰਪੋਰਟ ‘ਤੇ ਦੇਰ ਰਾਤ ਤੱਕ ਡਰੋਨ ਦੀ ਹਰਕਤ ਦੇਖਣ ਨੂੰ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ 

ਅੰਮ੍ਰਿਤਸਰ ਏਅਰਪੋਰਟ ‘ਤੇ ਦੇਰ ਰਾਤ ਤੱਕ ਡਰੋਨ ਦੀ ਹਰਕਤ ਦੇਖਣ ਨੂੰ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ 

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਗਲਵਾਰ ਦੇਰ ਰਾਤ ਡਰੋਨ ਦੀ ਆਵਾਜਾਈ ਦੇਖੀ ਗਈ। ਜਿਸ ਕਾਰਨ ਅੰਮ੍ਰਿਤਸਰ ਤੋਂ ਆਉਣ ਵਾਲੀ ਫਲਾਈਟ ਕਰੀਬ ਤਿੰਨ ਘੰਟੇ ਲੇਟ ਹੋਈ। 

ਡਰੋਨ ਦੀ ਹਰਕਤ ਦੇਖ ਕੇ ਏਅਰਪੋਰਟ ਅਥਾਰਟੀ ਸਮੇਤ ਸੀਆਈਐਸਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਤੁਰੰਤ ਚੌਕਸ ਹੋ ਗਏ ਅਤੇ ਇਹ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਡਰੋਨ ਕਿੱਥੋਂ ਅਤੇ ਕਿਸ ਨੇ ਉਡਾਇਆ ਸੀ। ਡਰੋਨ ਦੀ ਆਵਾਜਾਈ ਬੰਦ ਹੋਣ ਤੱਕ ਉਡਾਣ ਨੂੰ ਵੀ ਰੋਕ ਦਿੱਤਾ ਗਿਆ ਸੀ। 

ਰਾਤ 1 ਵਜੇ ਤੋਂ ਬਾਅਦ ਅੰਮ੍ਰਿਤਸਰ ਤੋਂ ਪੁਣੇ, ਦਿੱਲੀ, ਮਲੇਸ਼ੀਆ ਆਦਿ ਲਈ ਉਡਾਣਾਂ ਨੇ ਉਡਾਣ ਭਰੀ।

ਹਵਾਈ ਅੱਡੇ ਦੇ ਆਲੇ-ਦੁਆਲੇ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਡਰੋਨਾਂ ਨੂੰ ਉੱਡਣ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਜੇਕਰ ਕੋਈ ਡਰੋਨ ਕਿਸੇ ਉਡਾਣ ਨਾਲ ਟਕਰਾ ਜਾਂਦਾ ਹੈ ਤਾਂ ਇਹ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਇਲਾਵਾ ਹਵਾਈ ਅੱਡੇ ਦੇ 20 ਕਿਲੋਮੀਟਰ ਦੇ ਦਾਇਰੇ ਵਿੱਚ ਉੱਚੀ ਇਮਾਰਤ ਬਣਾਉਣ ਲਈ ਵੀ ਇਜਾਜ਼ਤ ਲੈਣੀ ਪੈਂਦੀ ਹੈ।

Related Articles

Leave a Reply