ਵੂਮੇਨ ਕਾਲਜ ਦੀ ਸੇਵਾਮੁਕਤ ਪ੍ਰੋਫੈਸਰ ਨੂੰ ਬੀਮਾ ਪਾਲਿਸੀ ਦੇ ਨਾਮ ’ਤੇ ਇਕ ਵਿਅਕਤੀ ਵਲੋਂ ਸਵਾ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣ ਆਇਆ ਹੈ। ਠੱਗੀ ਦਾ ਸ਼ਿਕਾਰ ਹੋਈ ਪ੍ਰੋਫੈਸਰ ਡਾ. ਸਰਬਜੀਤ ਕੌਰ ਵਾਸੀ ਪਿੰਡ ਬੁਲੰਦਾ ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨ ਪੁਲਿਸ ਨੇ ਸੰਜੀਵ ਕੁਮਾਰ ਵਾਸੀ ਗੁਰਦੀਪ ਕਲੋਨੀ ਪਟਿਆਲਾ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜਮ ਖਿਲਾਫ ਮਾਰਚ 2023 ਵਿਚ ਪੜਤਾਲ ਸ਼ੁਰੂ ਕੀਤੀ ਗਈ ਸੀ, ਜਿਸਤੋਂ ਬਾਅਦ ਜਾਂਚ ਰਿਪੋਰਟ ਦੇ ਅਧਾਰ ’ਤੇ 30 ਅਗਸਤ ਨੂੰ ਮੁਲਜਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।