BTV BROADCASTING

Watch Live

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜਿਆ ਆਪਣਾਸਾਲਾਨਾ ਪ੍ਰੋਗਰਾਮ ‘ਸ਼ਾਇਰਾਨਾ ਸ਼ਾਮ-2024’ 14 ਸਤੰਬਰ 2024 ਨੂੰ ਸਰੀ ਆਰਟ ਸੈਂਟਰ(13750 88 ਐਵੀਨਿਊ) ਸਰੀ ਵਿਖੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਰਿਹਾ ਹੈ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਕਿ ਇਸ ਸ਼ਾਇਰਾਨਾ ਸ਼ਾਮਵਿੱਚ ਅਮਰਿਕਾ ਤੋਂ ਪ੍ਰਸਿੱਧ ਪੰਜਾਬੀ ਸ਼ਾਇਰ ਕੁਲਵਿੰਦਰ, ਭਾਰਤ ਤੋਂ ਰਾਜਦੀਪ ਤੂਰ ਅਤੇਕਨੇਡਾ ਦੇ ਸ਼ਾਇਰ ਜਸਵਿੰਦਰ, ਦਵਿੰਦਰ ਗੌਤਮ, ਰਾਜਵੰਤ ਰਾਜ, ਕ੍ਰਿਸ਼ਨ ਭਨੋਟ, ਗੁਰਮੀਤਸਿੱਧੂ, ਪ੍ਰੀਤ ਮਨਪ੍ਰੀਤ, ਦਸ਼ਮੇਸ਼ ਗਿੱਲ ਫਿਰੋਜ਼, ਹਰਦਮ ਮਾਨ, ਸੁਖਜੀਤ ਕੌਰ, ਮਨਜੀਤਕੰਗ, ਨਰਿੰਦਰ ਭਾਗੀ, ਬਲਦੇਵ ਸੀਹਰਾ ਅਤੇ ਨਈਮ ਲਖਨ ਆਪਣਾ ਕਲਾਮ ਪੇਸ਼ ਕਰਨਗੇ।ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਨ ਅਤੇ ਹੋਰ ਤਿਆਰੀਆਂ ਕਰਨ ਲਈਬੀਤੇ ਦਿਨ ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਪ੍ਰਧਾਨ ਜਸਵਿੰਦਰ ਦੀਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਸ ਪ੍ਰੋਗਰਾਮ ਦੀ ਜਾਣਕਾਰੀ ਵੱਧ ਤੋਂ ਵੱਧ ਪੰਜਾਬੀਪ੍ਰੇਮੀਆਂ ਤੱਕ ਪਹੁੰਚਾਉਣ ਲਈ ਮੰਚ ਦੇ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ।ਮੀਟਿੰਗ ਵਿਚ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਕਿਹਾ ਕਿ ਮੰਚ ਲਈ ਇਹ ਖੁਸ਼ੀ ਦੀਗੱਲ ਹੈ ਕਿ ਪਿਛਲੇ ਛੇ ਸਾਲ ਤੋਂ ਇਹ ਪ੍ਰੋਗਰਾਮ ਜਿਸ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀਉਸ ਵਿੱਚ ਸਾਲ ਦਰ ਸਾਲ ਵਧੇਰੇ ਸਫਲਤਾ ਮਿਲ ਰਹੀ ਹੈ ਅਤੇ ਇਸ ਵਾਰ ਵੀ ਬਹੁਤ ਉਮੀਦ ਹੈਕਿ ਪੰਜਾਬੀ ਸਾਹਿਤ, ਪੰਜਾਬੀ ਬੋਲੀ ਅਤੇ ਪੰਜਾਬੀ ਸ਼ਾਇਰੀ ਨੂੰ ਪਿਆਰ ਕਰਨ ਵਾਲੇ ਲੋਕਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਖੂਬਸੂਰਤ ਸ਼ਾਇਰੀ ਦਾ ਆਨੰਦਮਾਣਨਗੇ।

Related Articles

Leave a Reply