ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਬਰੂਨੇਈ ਦੇ ਦੌਰੇ ‘ਤੇ ਸਨ, ਨੇ ਬੁੱਧਵਾਰ ਨੂੰ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੂਟਨੀਤਕ ਸਬੰਧਾਂ ਦੇ 40 ਸਾਲਾਂ ਦਾ ਜਸ਼ਨ ਮਨਾ ਰਹੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਮਹਾਨ ਸੱਭਿਆਚਾਰਕ ਪਰੰਪਰਾਵਾਂ ‘ਤੇ ਆਧਾਰਿਤ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇਸ਼ਾਰਿਆਂ ਰਾਹੀਂ ਚੀਨ ਨੂੰ ਵੀ ਝਿੜਕਿਆ।
ਪੀਐਮ ਮੋਦੀ ਨੇ ਅੱਗੇ ਕਿਹਾ ਕਿ ਬਰੂਨੇਈ ਭਾਰਤ ਦੀ ਐਕਟ ਈਸਟ ਨੀਤੀ ਤੇ ਇੰਡੋ-ਪੈਸੀਫਿਕ ਵਿਜ਼ਨ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ ਜੋ ਸਾਡੇ ਲਈ ਇੱਕ ਉੱਜਵਲ ਭਵਿੱਖ ਦੀ ਗਾਰੰਟੀ ਹੈ। ਅਸੀਂ ਇੱਕ ਦੂਜੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੇਰੀ ਯਾਤਰਾ ਅਤੇ ਸਾਡੀ ਚਰਚਾ ਆਉਣ ਵਾਲੇ ਸਮੇਂ ਲਈ ਸਾਡੇ ਸਬੰਧਾਂ ਨੂੰ ਇੱਕ ਰਣਨੀਤਕ ਦਿਸ਼ਾ ਪ੍ਰਦਾਨ ਕਰੇਗੀ।