ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੇ CBI ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਤੋਂ ਰਾਹਤ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਨੇ ਕੀਤੀ। ਦਿਨ ਭਰ ਦੋਵਾਂ ਧਿਰਾਂ ਵੱਲੋਂ ਬਹਿਸ ਪੇਸ਼ ਕੀਤੀ ਗਈ। ਸੁਪਰੀਮ ਕੋਰਟ ਨੇ ਵਾਰ-ਵਾਰ ਜ਼ਿਕਰ ਕੀਤਾ ਹੈ ਕਿ ਜ਼ਮਾਨਤ ਦੇ ਕੇਸ ਵਿੱਚ ਬਹੁਤ ਸਮਾਂ ਲੱਗਦਾ ਹੈ।
ਧੰਨਵਾਦ, ਹੁਣ ਮੰਗਲਵਾਰ ਨੂੰ ਮਿਲਦੇ ਹਾਂ
- September 5, 2024