BTV BROADCASTING

Watch Live

ਸਿੱਕਮ ‘ਚ ਵੱਡਾ ਸੜਕ ਹਾਦਸਾ, ਫੌਜ ਦੀ ਗੱਡੀ ਡੂੰਘੀ ਖੱਡ ‘ਚ ਡਿੱਗੀ

ਸਿੱਕਮ ‘ਚ ਵੱਡਾ ਸੜਕ ਹਾਦਸਾ, ਫੌਜ ਦੀ ਗੱਡੀ ਡੂੰਘੀ ਖੱਡ ‘ਚ ਡਿੱਗੀ

ਸਿੱਕਮ ਦੇ ਪਾਕਯੋਂਗ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜ ਦੀ ਗੱਡੀ ਡੂੰਘੀ ਖਾਈ ‘ਚ ਡਿੱਗ ਗਈ ਸੀ। ਇਹ ਹਾਦਸਾ ਵੀਰਵਾਰ ਨੂੰ ਵਾਪਰਿਆ।

ਜਾਣਕਾਰੀ ਮੁਤਾਬਕ ਫੌਜ ਦੀ ਗੱਡੀ ਪੱਛਮੀ ਬੰਗਾਲ ਦੇ ਪੇਡੋਂਗ ਤੋਂ ਸਿਲਕ ਰੂਟ ‘ਤੇ ਸਿੱਕਮ ਦੇ ਜੁਲੁਕ ਜਾ ਰਹੀ ਸੀ। ਇਸ ਦੌਰਾਨ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਸਾਰੇ ਮ੍ਰਿਤਕ ਪੱਛਮੀ ਬੰਗਾਲ ਦੇ ਬਿਨਾਗੁੜੀ ਵਿਚ ਇਕ ਯੂਨਿਟ ਨਾਲ ਸਬੰਧਤ ਸਨ।

Related Articles

Leave a Reply