ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਖ਼ਿਲਾਫ਼ੀ ਕਰਦਿਆਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਇਸ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ਼ ਉੱਠ ਚੁੱਕਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਆਈਪੀਐੱਸ ਪੁਲਿਸ ਅਧਿਕਾਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਮਿੱਤਲ ਨੇ ਇਕ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ਮਾਨ ਸਰਕਾਰ ਦੀ ਨਾਲਾਇਕੀ ਹੀ ਕਿਹਾ ਜਾਵੇਗਾ ਕਿ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ, ਰੋਜ਼ਾਨਾ ਕੋਈ ਨਾ ਕੋਈ ਕਤਲੋ-ਗਾਰਤ ਦੀ ਮੰਦਭਾਗੀ ਘਟਨਾ ਵਾਪਰ ਰਹੀ ਹੈ।