BTV BROADCASTING

ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਜੰਮੂ-ਕਸ਼ਮੀਰ ਨਾਲ ਜੁੜੀਆਂ ਤਾਰਾਂ

ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਜੰਮੂ-ਕਸ਼ਮੀਰ ਨਾਲ ਜੁੜੀਆਂ ਤਾਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਖਿਲਾਫ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਪਾਕਿਸਤਾਨ ਸਥਿਤ ਹੈਰੋਇਨ ਦੇ ਮਾਸਟਰਮਾਈਂਡ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 12.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਦੋਸ਼ੀ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਫਰਾਰ ਸੀ, ਜਦਕਿ ਉਸ ਦੇ ਦੋਸਤ ਸਰਤਾਜ ਨੂੰ ਜੰਮੂ ਦੇ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਨੂੰ ਬਦਨਾਮ ਭਗੌੜਾ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਚਲਾ ਰਿਹਾ ਹੈ ਅਤੇ ਉਹ ਇਸ ਸਮੇਂ ਦੁਬਈ ਤੋਂ ਇਸ ਕਾਰਟੇਲ ਨੂੰ ਚਲਾ ਰਿਹਾ ਹੈ। ਦੱਸ ਦੇਈਏ ਕਿ ਉਹ ਇੱਕ ਬਦਨਾਮ ਗੈਂਗਸਟਰ/ਤਸਕਰੀ ਕਰਨ ਵਾਲਾ ਹੈ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 2 ਕਤਲ ਕੇਸਾਂ ਸਮੇਤ 15 ਤੋਂ 20 ਕੇਸ ਦਰਜ ਹਨ।

Related Articles

Leave a Reply