ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਮੌਜੂਦਾ ਸਰਕਾਰ ਅਤੇ ਸੰਸਥਾਵਾਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੌਜੂਦਾ ਸਥਿਤੀ ਦੀ ਤੁਲਨਾ ਫੌਜੀ ਸ਼ਾਸਕ ਯਾਹੀਆ ਖਾਨ ਦੇ ਦੌਰੇ ਨਾਲ ਕੀਤੀ ਅਤੇ ਦੋਸ਼ ਲਾਇਆ ਕਿ ਦੇਸ਼ ਦੀਆਂ ਸੰਸਥਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਇਮਰਾਨ ਨੇ ਪਾਕਿਸਤਾਨ ਦੀ ਆਰਥਿਕ ਹਾਲਤ ‘ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ, ਸਿੰਗਾਪੁਰ ਕਰਾਚੀ ਨਾਲੋਂ ਘੱਟ ਆਬਾਦੀ ਵਾਲਾ ਦੇਸ਼ ਹੈ ਅਤੇ ਪਾਕਿਸਤਾਨ ਨਾਲੋਂ ਜ਼ਿਆਦਾ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਨਿਵੇਸ਼ਕ ਸਿੰਗਾਪੁਰ ਵਿੱਚ ਅਰਬਾਂ ਡਾਲਰ ਲਿਆ ਰਹੇ ਹਨ। ਹਾਲਾਂਕਿ ਪਾਕਿਸਤਾਨ ਦੁਨੀਆ ਦਾ ਪੰਜਵਾਂ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ, ਇਸ ਦਾ ਵਿਦੇਸ਼ੀ ਨਿਵੇਸ਼ ਸਭ ਤੋਂ ਘੱਟ ਹੈ। ਨਿਵੇਸ਼ ਸਿਰਫ ਉਨ੍ਹਾਂ ਦੇਸ਼ਾਂ ਵਿੱਚ ਹੁੰਦਾ ਹੈ ਜਿੱਥੇ ਕਾਨੂੰਨ ਦਾ ਰਾਜ ਹੁੰਦਾ ਹੈ।