ਬਠਿੰਡਾ ਵਿੱਚ ਇੱਕ ਔਰਤ ਦਾ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਬਠਿੰਡਾ ਤੋਂ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਵਾਪਰੀ। ਬੁੱਧਵਾਰ ਨੂੰ ਇੱਥੇ ਝਾੜੀਆਂ ‘ਚੋਂ ਇਕ ਔਰਤ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਕੰਚਨ ਪਤਨੀ ਸੁਖਦਾਸ ਜੋਗੀ ਨਗਰ ਬਠਿੰਡਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਨਹਿਰੀ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।