ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੰਸਦ ਨੂੰ ਉਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ ਜੋ ਲੋਕਾਂ ਦੇ ਅਧਿਕਾਰਾਂ ਨੂੰ ਪ੍ਰਭਾਵਤ ਕਰਦੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਕਿ ਰਾਸ਼ਟਰੀ ਜਾਂ ਸੂਬਾਈ ਅਸੈਂਬਲੀ ਅਜਿਹੇ ਕਾਨੂੰਨ ਨਹੀਂ ਬਣਾ ਸਕਦੀ ਜੋ ਸੰਵਿਧਾਨ ‘ਚ ਦਿੱਤੇ ਗਏ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦੀ ਹੋਵੇ।
ਸੁਪਰੀਮ ਕੋਰਟ ਨੇ ਸਰਕਾਰ ਦੇ ਇਸ ਕਦਮ ‘ਤੇ ਰੋਕ ਲਗਾ ਦਿੱਤੀ ਹੈ,ਪਾਕਿਸਤਾਨ ਦੀ ਸੁਪਰੀਮ ਕੋਰਟ ਦਾ ਇਹ ਫੈਸਲਾ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਯਾਜ਼ ਸਾਦਿਕ ਦੁਆਰਾ ਚੋਣ ਕਮਿਸ਼ਨ ਨੂੰ ਭੇਜੇ ਗਏ ਪੱਤਰ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਪੱਤਰ ਵਿੱਚ ਅਯਾਜ਼ ਸਾਦਿਕ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਸੰਸਦ ਵੱਲੋਂ ਹਾਲ ਹੀ ਵਿੱਚ ਚੋਣ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਨੂੰ ਪਿਛਾਖੜੀ ਢੰਗ ਨਾਲ ਲਾਗੂ ਕੀਤਾ ਜਾਵੇ। ਇਨ੍ਹਾਂ ਤਬਦੀਲੀਆਂ ਤਹਿਤ ਆਜ਼ਾਦ ਉਮੀਦਵਾਰ ਚੋਣਾਂ ਜਿੱਤਣ ਤੋਂ ਬਾਅਦ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ।