ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਬਾਰੇ ਵਿਵਾਦਤ ਬਿਆਨ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਖਲਬਲੀ ਮਚ ਗਈ ਹੈ। ਸੰਸਦ ਮੈਂਬਰ ਕੰਗਣਾ ਦੇ ਇਸ ਬਿਆਨ ‘ਤੇ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਦੇ ਆਗੂਆਂ ਨੇ ਭਾਜਪਾ ਹਾਈਕਮਾਂਡ ਤੋਂ ਉਸ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕੀਤੀ ਹੈ।
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਬਹਾਲ ਕਰਨ ਦੀ ਵਕਾਲਤ ਕਰਨ ਲਈ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਆਪਣਾ ਮੁੱਖ ਪੱਤਰ ਨਿਯੁਕਤ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਕੰਗਣਾ ਦੀ ਵਰਤੋਂ ਕਰ ਰਹੀ ਹੈ ਅਤੇ ਇਸ ‘ਤੇ ਸਰਕਾਰ ਤੋਂ ਤੁਰੰਤ ਸਪੱਸ਼ਟੀਕਰਨ ਮੰਗਿਆ