ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ ਚਾਰ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਦੁਪਹਿਰ 3 ਵਜੇ ਦੇ ਕਰੀਬ ਉਸ ਨੂੰ ਛੁੱਟੀ ਦੇ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਐਮ ਮਾਨ ਨੂੰ ਬੈਕਟੀਰੀਅਲ ਇਨਫੈਕਸ਼ਨ ਲੈਪਟੋਸਪਾਇਰੋਸਿਸ ਦਾ ਪਤਾ ਲੱਗਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਉਸ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੂੰ ਰੁਟੀਨ ਚੈਕਅੱਪ ਲਈ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਉਦੋਂ ਤੋਂ ਉਹ ਹਸਪਤਾਲ ‘ਚ ਭਰਤੀ ਸੀ।