BTV BROADCASTING

Watch Live

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਛਾਪਾ ਮਾਰਿਆ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਛਾਪਾ ਮਾਰਿਆ

ਦਿੱਲੀ ਵਿੱਚ 5600 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਤਾਰ ਪੰਜਾਬ ਨਾਲ ਜੁੜੀ ਹੋਈ ਹੈ, ਜਿਸ ਦੌਰਾਨ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਛਾਪੇਮਾਰੀ ਕਰਕੇ 10 ਕਰੋੜ ਰੁਪਏ ਦੀ ਕੋਕੀਨ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਕੀਤੀ ਹੈ . ਇਹ ਕਾਰਵਾਈ ਅੰਮ੍ਰਿਤਸਰ ਦੇ ਪਿੰਡ ਨੇਪਾਲ ‘ਚ ਕੀਤੀ ਗਈ, ਜਿੱਥੋਂ ਅਹਿਮ ਜਾਣਕਾਰੀ ਮਿਲੀ ਹੈ। ਸਪੈਸ਼ਲ ਸੈੱਲ ਨੇ ਜਤਿੰਦਰ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ਦੀ ਸੂਚਨਾ ‘ਤੇ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਹੋਈ।

ਦੁਬਈ ਨਾਲ ਸਬੰਧ:
ਦਿੱਲੀ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਦੁਬਈ ਵੀ ਸ਼ਾਮਲ ਹੈ। ਦੁਬਈ ਵਿੱਚ ਮੌਜੂਦ ਭਾਰਤੀ ਨਾਗਰਿਕ ਵਰਿੰਦਰ ਬਸੋਆ ਨੂੰ ਇਸ ਅੰਤਰਰਾਸ਼ਟਰੀ ਸਿੰਡੀਕੇਟ ਦਾ ਮਾਸਟਰਮਾਈਂਡ ਦੱਸਿਆ ਜਾਂਦਾ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਬੇਟੇ ਦੇ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਦੱਸ ਦਈਏ ਕਿ ਵਰਿੰਦਰ ਬਸੋਆ ਪਹਿਲਾਂ ਵੀ ਭਾਰਤ ‘ਚ ਡਰੱਗ ਮਾਮਲੇ ‘ਚ ਗ੍ਰਿਫਤਾਰ ਹੋ ਚੁੱਕਾ ਹੈ। ਜ਼ਮਾਨਤ ਮਿਲਣ ਤੋਂ ਬਾਅਦ ਉਹ ਦੁਬਈ ਚਲਾ ਗਿਆ ਅਤੇ ਉਥੇ ਅੰਤਰਰਾਸ਼ਟਰੀ ਡਰੱਗਜ਼ ਕਾਰਟੈਲ ਦਾ ਵੱਡਾ ਮਾਫੀਆ ਬਣ ਗਿਆ। ਸਪੈਸ਼ਲ ਸੈੱਲ ਦੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਡਰੱਗ ਸਿੰਡੀਕੇਟ ਦੇ ਮਾਸਟਰਮਾਈਂਡ ਤੁਸ਼ਾਰ ਗੋਇਲ ਅਤੇ ਵਰਿੰਦਰ ਬਸੋਆ ਪੁਰਾਣੇ ਦੋਸਤ ਹਨ।

Related Articles

Leave a Reply