7 ਅਕਤੂਬਰ 2024: ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਈਡੀ ਨੇ ਛਾਪਾ ਮਾਰਿਆ। ਇਸ ਤੋਂ ਇਲਾਵਾ ਈਡੀ ਨੇ ਫਾਈਨਾਂਸਰ ਹੇਮੰਤ ਸੂਦ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਹੈ।
ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਨੇ ਸਵੇਰੇ ਉਨ੍ਹਾਂ ਦੇ ਟਿਕਾਣਿਆਂ ਅਤੇ ਉਨ੍ਹਾਂ ਦੇ ਕੁਝ ਕਰੀਬੀ ਕਾਰੋਬਾਰੀ ਭਾਈਵਾਲਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ। ਹੇਮੰਤ ਸੂਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਹਨ। ਅਨਾਜ ਦੀ ਢੋਆ-ਢੁਆਈ ਮਾਮਲੇ ਵਿੱਚ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਹੋਈ ਜਾਂਚ ਤੋਂ ਬਾਅਦ ਹੁਣ ਹੇਮੰਤ ਸੂਦ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ‘ਚ ਵਿਦੇਸ਼ੀ ਲੈਣ-ਦੇਣ ਵੀ ਸਾਹਮਣੇ ਆਇਆ ਹੈ।
ਈਡੀ ਦੇ ਅਧਿਕਾਰੀ ਸਵੇਰੇ ਚੰਡੀਗੜ੍ਹ ਰੋਡ ‘ਤੇ ਹੈਮਪਟਨ ਹੋਮਜ਼ ਸਥਿਤ ਹੇਮੰਤ ਸੂਦ ਦੇ ਘਰ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਇਸ ਮਾਮਲੇ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਜਾਂਚ ਦੌਰਾਨ ਹੋਰ ਵੀ ਪੁੱਛਗਿੱਛ ਲਈ ਕਈ ਦਸਤਾਵੇਜ਼ ਜ਼ਬਤ ਕੀਤੇ ਜਾ ਰਹੇ ਹਨ। ਕੰਪਿਊਟਰ ਵਿੱਚ ਫੀਡ ਕੀਤੇ ਗਏ ਡੇਟਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।