BTV BROADCASTING

ਪੰਚਾਇਤੀ ਚੋਣਾਂ ਨੂੰ ਲੈ ਕੇ ਅਬੋਹਰ ਪੁਲਿਸ ਨੇ ਸ਼ਹਿਰ ਤੇ ਪਿੰਡਾਂ ‘ਚ ਕੱਢਿਆ ਫਲੈਗ ਮਾਰਚ

ਪੰਚਾਇਤੀ ਚੋਣਾਂ ਨੂੰ ਲੈ ਕੇ ਅਬੋਹਰ ਪੁਲਿਸ ਨੇ ਸ਼ਹਿਰ ਤੇ ਪਿੰਡਾਂ ‘ਚ ਕੱਢਿਆ ਫਲੈਗ ਮਾਰਚ

14 ਅਕਤੂਬਰ 2024: ਅਬੋਹਰ ‘ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰੇਦਸ਼ਾਂ ਤਹਿਤ ਅਬੋਹਰ ਸ਼ਹਿਰ ਦੇ ਡੀ.ਐਸ.ਪੀ ਸੁਖਵਿੰਦਰ ਸਿੰਘ ਬਰਾੜ ਅਤੇ ਅਬੋਹਰ ਦਿਹਾਤੀ ਦੇ ਡੀ.ਐਸ.ਪੀ ਤੇਜਿੰਦਰ ਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਅਬੋਹਰ ਦੇ ਥਾਣਾ ਸਿਟੀ 1 ਤੋਂ ਸ਼ੁਰੂ ਕਰਕੇ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਅਬੋਹਰ ਦਿਹਾਤੀ ਤੇਜਿੰਦਰ ਪਾਲ ਸਿੰਘ ਬਰਾੜ ਅਤੇ ਸ਼ਹਿਰੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਅਬੋਹਰ ਸ਼ਹਿਰ ਦੇ ਨਾਲ ਦਿਹਾਤੀ ਖੇਤਰ ਦੇ ਥਾਣਾ ਸਦਰ ਅਤੇ ਥਾਣਾ ਬਹਾਵਵਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਪੁਲਿਸ ਪਾਰਟੀ ਸਮੇਤ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣਾਂ ਵਿਚ ਗੜਬੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦਿਹਾਤੀ ਖੇਤਰ ਵਿਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਵੀ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਤੇ ਵੀ ਵਿਸ਼ੇਸ਼ ਤੌਰ ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਸਥਾਨ ਨਾਲ ਲੱਗਦੇ ਇੰਟਰ ਸਟੇਟ ਬਾਰਡਰਾਂ ਤੇ ਵੀ ਵਿਸ਼ੇਸ਼ ਨਾਕਾਬੰਦੀ ਕਰਦੇ ਹੋਏ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਪੁਲਿਸ ਨੂੰ ਉਕਤ ਚੋਣਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਥਾਣਾ ਸਿਟੀ 1 ਮੁੱਖੀ ਮਨਿੰਦਰ ਸਿੰਘ, ਥਾਣਾ ਸਿਟੀ 2 ਮੱਖੀ ਪ੍ਰੋਮਿਲਾ, ਥਾਣਾ ਖੂਈਆਂ ਸਰਵਰ ਮੁੱਖੀ ਸੁਨੀਲ ਕੁਮਾਰ, ਥਾਣਾ ਬਹਾਵਵਾਲਾ ਦੇ ਮੱਖੀ ਰਵਿੰਦਰ ਸਿੰਘ, ਥਾਣਾ ਸਦਰ ਦੇ ਮੁੱਖੀ ਦਵਿੰਦਰ ਸਿੰਘ ਆਦਿ ਤੋਂ ਇਲਾਵਾ ਪੁਲਿਸ ਮੁਲਾਜ਼ਮ ਹਾਜ਼ਰ ਸਨ।

Related Articles

Leave a Reply