15 ਅਕਤੂਬਰ 2204: ਤਿਉਹਾਰੀ ਸੀਜ਼ਨ ਦੌਰਾਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਮੰਗਲਵਾਰ ਨੂੰ ਪੰਜਾਬ ‘ਚ 24 ਕੈਰੇਟ ਸੋਨੇ ਦੀ ਕੀਮਤ 77,800 ਰੁਪਏ ਦਰਜ ਕੀਤੀ ਗਈ ਸੀ ਜਦਕਿ ਸੋਮਵਾਰ ਨੂੰ ਵੀ ਇਹ 78,100 ਰੁਪਏ ਸੀ। ਯਾਨੀ ਸੋਨੇ ਦੀ ਕੀਮਤ 300 ਰੁਪਏ ਤੱਕ ਡਿੱਗ ਗਈ ਹੈ। ਇਸ ਦੇ ਨਾਲ ਹੀ 22 ਕੈਰੇਟ ਸੋਨਾ ਅੱਜ 72,350 ਸੀ ਜਦੋਂਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਇਹ 72,630 ਸੀ। ਚਾਂਦੀ ਦੀ ਗੱਲ ਕਰੀਏ ਤਾਂ ਅੱਜ 23 ਕਿਲੋ ਚਾਂਦੀ 75,860 ਹੈ ਜਦਕਿ ਸੋਮਵਾਰ ਨੂੰ ਵੀ 76,150 ਦਰਜ ਕੀਤੀ ਗਈ ਸੀ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਸੋਨੇ-ਚਾਂਦੀ ਦੇ ਰੇਟ ਕੀ ਹੋਣਗੇ।
ਦਿੱਲੀ ‘ਚ ਸੋਨਾ ਇਕ ਵਾਰ ਫਿਰ 78,700 ਰੁਪਏ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ
ਸਟਾਕਿਸਟਾਂ ਅਤੇ ਵਪਾਰੀਆਂ ਦੀ ਲਗਾਤਾਰ ਖਰੀਦਦਾਰੀ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਸੋਮਵਾਰ ਨੂੰ ਸੋਨੇ ਦੀ ਕੀਮਤ 200 ਰੁਪਏ ਵਧ ਕੇ 78,700 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ। ਹਾਲਾਂਕਿ ਵਿਸ਼ਵ ਪੱਧਰ ‘ਤੇ ਸੋਨੇ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਸੋਨਾ 78,500 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਨਵੀਂ ਉਦਯੋਗਿਕ ਮੰਗ ਨਾਲ ਚਾਂਦੀ 500 ਰੁਪਏ ਚੜ੍ਹ ਕੇ 93,500 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਇਸਦੀ ਆਖਰੀ ਸਮਾਪਤੀ ਕੀਮਤ ਵਿੱਚ ਇਹ 93,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 600 ਰੁਪਏ ਚੜ੍ਹ ਕੇ 78,300 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਇਹ 78,100 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਸੋਨੇ ਦੀ ਕੀਮਤ ਰਿਕਾਰਡ 78,700 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਸੀ।