ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਹ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲੀਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ ਅਤੇ 15 ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀਆਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ ਸਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਹ ਨਿਸ਼ਾਨਾ ਹਮਲੇ ਟਲ ਗਏ ਹਨ।
ਪੁਲੀਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਆਪਣੀ ਤਫ਼ਤੀਸ਼ ਵਿੱਚ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਟਰੇਸ ਕਰਨ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਅਤੇ ਹੋਰ ਸਾਥੀਆਂ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਪੁਲੀਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।