ਅੱਜ ਜਲੰਧਰ ਪ੍ਰੈੱਸ ਕਲੱਬ ‘ਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਹੋਰ ਯੂਨੀਅਨਾਂ ਦੇ ਪ੍ਰਧਾਨਾਂ ਨੇ ਜਲੰਧਰ ਪ੍ਰੈੱਸ ਕਲੱਬ ‘ਚ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਝੋਨਾ ਦੀ ਫਸਲ ਦੀ ਚੁਕਾਈ ਨਹੀਂ ਕੀਤੀ ਜਾ ਰਹੀ, ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ, ਉਥੇ ਹੀ ਕਿਸਾਨਾਂ ਨੂੰ ਇਹ ਵੀ ਚਿੰਤਾ ਸਤਾ ਰਹੀ ਹੈ ਕਿ ਜੇਕਰ ਮੀਂਹ ਪੈ ਗਿਆ ਤਾਂ ਲੱਖਾਂ ਰੁਪਏ ਦੀ ਫਸਲ ਬਰਬਾਦ ਹੋ ਜਾਵੇਗੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਫਗਵਾੜਾ ਬੰਦ ਕਰਨ ਦਾ ਐਲਾਨ ਕੀਤਾ ਹੈ|
ਦੱਸ ਦੇਈਏ ਕਿ ਕਿਸਾਨਾਂ ਦੇ ਵਲੋਂ 21 ਅਕਤੂਬਰ ਨੂੰ ਸਵੇਰੇ 10:00 ਵਜੇ ਤੋਂ ਸ਼ੂਗਰ ਮਿੱਲ ਚੌਂਕ ਬੰਦ ਦਾ ਐਲਾਨ ਕੀਤਾ ਗਿਆ ਹੈ, ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਥਾਵਾਂ ‘ਤੇ ਨੈਸ਼ਨਲ ਹਾਈਵੇਅ ਜਾਮ ਕਰਨਗੇ ਜਿਸ ਦੀ ਜਿੰਮੇਵਾਰੀ ਵੀ ਪੰਜਾਬ ਸਰਕਾਰ ਦੀ ਹੋਵੇਗੀ ਜਦੋਂ ਤੱਕ ਉਹ ਝੋਨਾ ਚੁੱਕਣ ਦੀ ਮੰਗ ਨਹੀਂ ਮੰਨਦੇ, ਉਦੋਂ ਤੱਕ ਇਹ ਧਰਨਾ ਦਿੱਤਾ ਜਾਵੇਗਾ ਅਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।